ਬਾਈਬਲ · Indian Revised Version (Punjabi)

ਅਜ਼ਰਾ 2

1 ਜਿਨ੍ਹਾਂ ਲੋਕਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗ਼ੁਲਾਮ ਬਣਾ ਕੇ ਲੈ ਗਿਆ ਸੀ, ਉਨ੍ਹਾਂ ਵਿੱਚੋਂ ਯਰੂਸ਼ਲਮ ਅਤੇ ਯਹੂਦਾਹ ਦੇ ਸੂਬਿਆਂ ਦੇ ਜਿਹੜੇ ਲੋਕ ਗ਼ੁਲਾਮੀ ਤੋਂ ਛੁੱਟ ਕੇ ਆਪੋ ਆਪਣੇ ਨਗਰਾਂ ਨੂੰ ਮੁੜ ਆਏ ਸਨ, ਉਹ ਇਹ ਹਨ -

2 ਇਹ ਜ਼ਰੂੱਬਾਬਲ, ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ ਅਤੇ ਬਆਨਾਹ ਨਾਲ ਆਏ। ਇਸਰਾਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ ਇਹ ਹੈ:

3 ਪਰੋਸ਼ ਦੀ ਸੰਤਾਨ, ਦੋ ਹਜ਼ਾਰ ਇੱਕ ਸੌ ਬਹੱਤਰ

4 ਸ਼ਫ਼ਟਯਾਹ ਦੀ ਸੰਤਾਨ, ਤਿੰਨ ਸੌ ਬਹੱਤਰ

5 ਆਰਹ ਦੀ ਸੰਤਾਨ, ਸੱਤ ਸੌ ਪੰਝੱਤਰ

6 ਪਹਥ-ਮੋਆਬ ਦੀ ਸੰਤਾਨ, ਯੇਸ਼ੂਆ ਅਤੇ ਯੋਆਬ ਦੇ ਵੰਸ਼ ਵਿੱਚੋਂ, ਦੋ ਹਜ਼ਾਰ ਅੱਠ ਸੌ ਬਾਰਾਂ

7 ਏਲਾਮ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਚੁਰੰਜਾ

8 ਜ਼ੱਤੂ ਦੀ ਸੰਤਾਨ, ਨੌ ਸੌ ਪੰਤਾਲੀ

9 ਜ਼ੱਕਈ ਦੀ ਸੰਤਾਨ, ਸੱਤ ਸੌ ਸੱਠ

10 ਬਾਨੀ ਦੀ ਸੰਤਾਨ, ਛੇ ਸੌ ਬਤਾਲੀ

11 ਬੇਬਾਈ ਦੀ ਸੰਤਾਨ, ਛੇ ਸੌ ਤੇਈ

12 ਅਜ਼ਗਾਦ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਬਾਈ

13 ਅਦੋਨੀਕਾਮ ਦੀ ਸੰਤਾਨ, ਛੇ ਸੌ ਛਿਆਹਠ

14 ਬਿਗਵਈ ਦੀ ਸੰਤਾਨ, ਦੋ ਹਜ਼ਾਰ ਛਿਪੰਜਾ,

15 ਆਦੀਨ ਦੀ ਸੰਤਾਨ, ਚਾਰ ਸੌ ਚੁਰੰਜਾ

16 ਅਟੇਰ ਦੀ ਸੰਤਾਨ, ਹਿਜ਼ਕੀਯਾਹ ਦੇ ਵੰਸ਼ ਵਿੱਚੋਂ ਅਠਾਨਵੇਂ

17 ਬੇਸਾਈ ਦੀ ਸੰਤਾਨ, ਤਿੰਨ ਸੌ ਤੇਈ

18 ਯੋਰਾਹ ਦੀ ਸੰਤਾਨ, ਇੱਕ ਸੌ ਬਾਰਾਂ

19 ਹਾਸ਼ੁਮ ਦੀ ਸੰਤਾਨ, ਦੋ ਸੌ ਤੇਈ

20 ਗਿੱਬਾਰ ਦੀ ਸੰਤਾਨ, ਪਚਾਨਵੇਂ

21 ਬੈਤਲਹਮ ਦੀ ਸੰਤਾਨ, ਇੱਕ ਸੌ ਤੇਈ

22 ਨਟੋਫਾਹ ਦੇ ਮਨੁੱਖ, ਛਿਪੰਜਾ,

23 ਅਨਾਥੋਥ ਦੇ ਮਨੁੱਖ, ਇੱਕ ਸੌ ਅਠਾਈ

24 ਅਜ਼ਮਾਵਥ ਦੇ ਮਨੁੱਖ, ਬਤਾਲੀ

25 ਕਿਰਯਥ-ਯਾਰੀਮ, ਕਫ਼ੀਰਾਹ ਅਤੇ ਬਏਰੋਥ ਦੀ ਸੰਤਾਨ, ਸੱਤ ਸੌ ਤਰਤਾਲੀ

26 ਰਾਮਾਹ ਅਤੇ ਗਬਾ ਦੇ ਮਨੁੱਖ ਛੇ ਸੌ ਇੱਕੀ

27 ਮਿਕਮਾਸ਼ ਦੇ ਮਨੁੱਖ, ਇੱਕ ਸੌ ਬਾਈ

28 ਬੈਤਏਲ ਅਤੇ ਅਈ ਦੇ ਮਨੁੱਖ, ਦੋ ਸੌ ਤੇਈ

29 ਨਬੋ ਦੀ ਸੰਤਾਨ, ਬਵੰਜਾ

30 ਮਗਬੀਸ਼ ਦੀ ਸੰਤਾਨ, ਇੱਕ ਸੌ ਛਿਪੰਜਾ

31 ਦੂਜੇ ਏਲਾਮ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਚੁਰੰਜਾ,

32 ਹਾਰੀਮ ਦੀ ਸੰਤਾਨ, ਤਿੰਨ ਸੌ ਵੀਹ

33 ਲੋਦ, ਹਦੀਦ ਅਤੇ ਓਨੋ ਦੀ ਸੰਤਾਨ, ਸੱਤ ਸੌ ਪੱਚੀ

34 ਯਰੀਹੋ ਦੇ ਲੋਕ, ਤਿੰਨ ਸੌ ਪੰਤਾਲੀ

35 ਸਨਾਆਹ ਦੀ ਸੰਤਾਨ, ਤਿੰਨ ਹਜ਼ਾਰ ਛੇ ਸੌ ਤੀਹ।

36 ਜਾਜਕ - ਯਦਾਯਾਹ ਦੀ ਸੰਤਾਨ, ਜੋ ਯੇਸ਼ੂਆ ਦੇ ਘਰਾਣੇ ਦੇ ਸਨ, ਨੌ ਸੌ ਤਿਹੱਤਰ

37 ਇੰਮੇਰ ਦੀ ਸੰਤਾਨ, ਇੱਕ ਹਜ਼ਾਰ ਬਵੰਜਾ

38 ਪਸ਼ਹੂਰ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਸੰਤਾਲੀ

39 ਹਾਰੀਮ ਦੀ ਸੰਤਾਨ ਇੱਕ ਹਜ਼ਾਰ ਸਤਾਰਾਂ।

40 ਲੇਵੀ - ਯੇਸ਼ੂਆ ਅਤੇ ਕਦਮੀਏਲ ਦੀ ਸੰਤਾਨ ਜੋ ਹੋਦਵਯਾਹ ਦੀ ਸੰਤਾਨ ਦੇ ਸਨ, ਚੁਹੱਤਰ।

41 ਗਾਇਕ - ਆਸਾਫ਼ ਦੀ ਸੰਤਾਨ, ਇੱਕ ਸੌ ਅੱਠਾਈ

42 ਦਰਬਾਨਾਂ ਦੀ ਸੰਤਾਨ, - ਸ਼ੱਲੂਮ ਦੀ ਸੰਤਾਨ, ਅਟੇਰ ਦੀ ਸੰਤਾਨ, ਤਲਮੋਨ ਦੀ ਸੰਤਾਨ, ਅੱਕੂਬ ਦੀ ਸੰਤਾਨ, ਹਟੀਟਾ ਦੀ ਸੰਤਾਨ, ਸ਼ੋਬਈ ਦੀ ਸੰਤਾਨ, ਸਾਰੇ ਇੱਕ ਸੌ ਉਨਤਾਲੀ।

43 ਨਥੀਨੀਮ - ਸੀਹਾ ਦੀ ਸੰਤਾਨ, ਹਸੂਫ਼ਾ ਦੀ ਸੰਤਾਨ, ਟੱਬਾਓਥ ਦੀ ਸੰਤਾਨ,

44 ਕੇਰੋਸ ਦੀ ਸੰਤਾਨ, ਸੀਅਹਾ ਦੀ ਸੰਤਾਨ, ਪਾਦੋਨ ਦੀ ਸੰਤਾਨ,

45 ਲਬਾਨਾਹ ਦੀ ਸੰਤਾਨ, ਹਗਾਬਾਹ ਦੀ ਸੰਤਾਨ, ਅੱਕੂਬ ਦੀ ਸੰਤਾਨ,

46 ਹਾਗਾਬ ਦੀ ਸੰਤਾਨ, ਸ਼ਲਮਈ ਦੀ ਸੰਤਾਨ, ਹਾਨਾਨ ਦੀ ਸੰਤਾਨ,

47 ਗਿੱਦੇਲ ਦੀ ਸੰਤਾਨ, ਗਹਰ ਦੀ ਸੰਤਾਨ, ਰਆਯਾਹ ਦੀ ਸੰਤਾਨ,

48 ਰਸੀਨ ਦੀ ਸੰਤਾਨ, ਨਕੋਦਾ ਦੀ ਸੰਤਾਨ, ਗੱਜ਼ਾਮ ਦੀ ਸੰਤਾਨ,

49 ਉੱਜ਼ਾ ਦੀ ਸੰਤਾਨ, ਪਾਸੇਹ ਦੀ ਸੰਤਾਨ, ਬੇਸਈ ਦੀ ਸੰਤਾਨ,

50 ਅਸਨਾਹ ਦੀ ਸੰਤਾਨ, ਮਊਨੀਮ ਦੀ ਸੰਤਾਨ, ਨਫੁਸੀਮ ਦੀ ਸੰਤਾਨ,

51 ਬਕਬੂਕ ਦੀ ਸੰਤਾਨ, ਹਕੂਫਾ ਦੀ ਸੰਤਾਨ, ਹਰਹੂਰ ਦੀ ਸੰਤਾਨ,

52 ਬਸਲੂਥ ਦੀ ਸੰਤਾਨ, ਮਹੀਦਾ ਦੀ ਸੰਤਾਨ, ਹਰਸ਼ਾ ਦੀ ਸੰਤਾਨ,

53 ਬਰਕੋਸ ਦੀ ਸੰਤਾਨ, ਸੀਸਰਾ ਦੀ ਸੰਤਾਨ, ਥਾਮਹ ਦੀ ਸੰਤਾਨ,

54 ਨਸੀਹ ਦੀ ਸੰਤਾਨ, ਹਟੀਫਾ ਦੀ ਸੰਤਾਨ।

55 ਸੁਲੇਮਾਨ ਦੇ ਸੇਵਕਾਂ ਦੀ ਸੰਤਾਨ, - ਸੋਟਈ ਦੀ ਸੰਤਾਨ, ਸੋਫਰਥ ਦੀ ਸੰਤਾਨ, ਪਰੂਦਾ ਦੀ ਸੰਤਾਨ,

56 ਯਅਲਾਹ ਦੀ ਸੰਤਾਨ, ਦਰਕੋਨ ਦੀ ਸੰਤਾਨ, ਗਿੱਦੇਲ ਦੀ ਸੰਤਾਨ,

57 ਸ਼ਫਟਯਾਹ ਦੀ ਸੰਤਾਨ, ਹੱਟੀਲ ਦੀ ਸੰਤਾਨ, ਪੋਕਰਥ-ਹੱਸਬਾਇਮ ਦੀ ਸੰਤਾਨ, ਆਮੀ ਦੀ ਸੰਤਾਨ,

58 ਸਾਰੇ ਨਥੀਨੀਮ ਅਤੇ ਸੁਲੇਮਾਨ ਦੇ ਸੇਵਕਾਂ ਦੀ ਸੰਤਾਨ ਤਿੰਨ ਸੌ ਬਾਨਵੇਂ ਸੀ।

59 ਅਤੇ ਇਹ ਉਹ ਸਨ ਜਿਹੜੇ ਤੇਲ-ਮੇਲਹ, ਤੇਲ-ਹਰਸਾ, ਕਰੂਬ, ਅਦੋਨ, ਇੰਮੇਰ ਤੋਂ ਆਏ ਪਰ ਉਹ ਆਪਣੇ ਬਜ਼ੁਰਗਾਂ ਦੇ ਘਰਾਣੇ ਅਤੇ ਆਪਣੀ ਵੰਸ਼ਾਵਲੀ ਨੂੰ ਨਾ ਦੱਸ ਸਕੇ ਕਿ ਉਹ ਇਸਰਾਏਲ ਦੇ ਸਨ ਕਿ ਨਹੀਂ,

60 ਦਲਾਯਾਹ ਦੀ ਸੰਤਾਨ, ਤੋਬਿਆਹ ਦੀ ਸੰਤਾਨ, ਨਕੋਦਾ ਦੀ ਸੰਤਾਨ, ਛੇ ਸੌ ਬਵੰਜਾ

61 ਅਤੇ ਜਾਜਕਾਂ ਦੀ ਸੰਤਾਨ ਤੋਂ - ਹਬੱਯਾਹ ਦੀ ਸੰਤਾਨ, ਹਕੋਸ ਦੀ ਸੰਤਾਨ, ਬਰਜ਼ਿੱਲਈ ਦੀ ਸੰਤਾਨ ਜਿਸ ਨੇ ਗਿਲਆਦੀ ਬਰਜ਼ਿੱਲਈ ਦੀਆਂ ਧੀਆਂ ਵਿੱਚੋਂ ਇੱਕ ਕੁੜੀ ਵਿਆਹ ਲਈ ਅਤੇ ਉਸੇ ਦੇ ਨਾਮ ਉੱਤੇ ਸੱਦੇ ਗਏ।

62 ਇਹਨਾਂ ਨੇ ਆਪਣੀਆਂ ਲਿਖਤਾਂ ਨੂੰ ਹੋਰਨਾਂ ਦੀਆਂ ਵੰਸ਼ਾਵਲੀਆਂ ਦੀਆਂ ਲਿਖਤਾਂ ਵਿੱਚ ਲੱਭਿਆ ਪਰ ਜਦ ਉਹ ਨਾ ਮਿਲੀਆਂ ਤਦ ਉਹਨਾਂ ਨੂੰ ਅਸ਼ੁੱਧ ਠਹਿਰਾਇਆ ਗਿਆ ਅਤੇ ਉਹ ਜਾਜਕਾਈ ਵਿੱਚੋਂ ਕੱਢੇ ਗਏ।

63 ਅਤੇ ਪ੍ਰਧਾਨ ਨੇ ਉਨ੍ਹਾਂ ਨੂੰ ਕਿਹਾ ਕਿ ਜਦ ਤੱਕ ਕੋਈ ਜਾਜਕ ਊਰੀਮ ਤੇ ਥੁੰਮੀਮ ਨਾਲ ਖੜਾ ਨਾ ਹੋ ਜਾਵੇ, ਤਦ ਤੱਕ ਕਿਸੇ ਨੂੰ ਅੱਤ ਪਵਿੱਤਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਦਿੱਤਾ ਜਾਵੇ।

64 ਸਾਰੀ ਦੀ ਸਾਰੀ ਸਭਾ ਬਤਾਲੀ ਹਜ਼ਾਰ ਤਿੰਨ ਸੌ ਸੱਠ ਸੀ।

65 ਇਹ ਉਨ੍ਹਾਂ ਦੇ ਦਾਸ ਅਤੇ ਦਾਸੀਆਂ ਤੋਂ ਬਿਨ੍ਹਾਂ ਸੀ, ਜਿਨ੍ਹਾਂ ਦੀ ਗਿਣਤੀ ਸੱਤ ਹਜ਼ਾਰ ਤਿੰਨ ਸੌ ਸੈਂਤੀ ਸੀ ਅਤੇ ਉਨ੍ਹਾਂ ਵਿੱਚ ਦੋ ਸੌ ਰਾਗੀ ਅਤੇ ਰਾਗਣਾਂ ਸਨ।

66 ਉਨ੍ਹਾਂ ਦੇ ਘੋੜੇ ਸੱਤ ਸੌ ਛੱਤੀ, ਖੱਚਰ ਦੋ ਸੌ ਪੰਤਾਲੀ,

67 ਊਠ ਚਾਰ ਸੌ ਪੈਂਤੀ ਅਤੇ ਗਧੇ ਛੇ ਹਜ਼ਾਰ ਸੱਤ ਸੌ ਵੀਹ ਸਨ।

68 ਜਦ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਵਿੱਚ ਆਏ, ਤਦ ਕਈਆਂ ਨੇ ਯਹੋਵਾਹ ਦੇ ਭਵਨ ਲਈ ਖੁਸ਼ੀ ਨਾਲ ਦਾਨ ਦਿੱਤੇ ਤਾਂ ਜੋ ਉਹ ਭਵਨ ਆਪਣੇ ਸਥਾਨ ਉੱਤੇ ਖੜਾ ਕੀਤਾ ਜਾਵੇ।

69 ਉਨ੍ਹਾਂ ਨੇ ਆਪਣੇ ਵਿੱਤ ਅਨੁਸਾਰ, ਉਸ ਕੰਮ ਦੇ ਲਈ ਖ਼ਜ਼ਾਨੇ ਵਿੱਚ ਇੱਕਾਹਠ ਹਜ਼ਾਰ ਸੋਨੇ ਦੇ ਸਿੱਕੇ ਅਤੇ ਪੰਜ ਹਜ਼ਾਰ ਮਨਹ ਚਾਂਦੀ ਅਤੇ ਜਾਜਕਾਂ ਦੇ ਲਈ ਇੱਕ ਸੌ ਜੋੜੇ ਬਸਤਰ ਦਿੱਤੇ।

70 ਤਦ ਜਾਜਕ ਅਤੇ ਲੇਵੀ ਅਤੇ ਪਰਜਾ ਵਿੱਚੋਂ ਕੁਝ, ਅਤੇ ਗਾਇਕ ਅਤੇ ਦਰਬਾਨ ਅਤੇ ਨਥੀਨੀਮ ਭਾਵ ਹੈਕਲ ਵਿੱਚ ਸੇਵਾ ਕਰਨ ਵਾਲੇ ਆਪਣੇ ਸ਼ਹਿਰਾਂ ਵਿੱਚ ਅਤੇ ਬਾਕੀ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਵੱਸ ਗਏ।

Indian Revised Version (Punjabi) — © 2017, 2019 Bridge Connectivity Solutions — CC BY-SA 4.0