ਬਾਈਬਲ · Indian Revised Version (Punjabi)

ਜ਼ਬੂਰ 110

1 ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਹੱਥ ਬੈਠ ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।

2 ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ।

3 ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ।

4 ਯਹੋਵਾਹ ਨੇ ਸਹੁੰ ਖਾਧੀ ਅਤੇ ਉਹ ਨਹੀਂ ਮੁੱਕਰੇਗਾ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ।

5 ਪ੍ਰਭੂ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,

6 ਉਹ ਕੌਮਾਂ ਵਿੱਚ ਨਿਆਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ, ਉਹ ਖੋਪੜੀਆਂ ਨੂੰ ਬਹੁਤਿਆਂ ਦੇਸਾਂ ਵਿੱਚ ਵਿੰਨ੍ਹ ਸੁੱਟੇਗਾ।

7 ਉਹ ਰਾਹ ਵਿੱਚ ਝਰਨੇ ਦੇ ਪਾਣੀ ਨੂੰ ਪੀਵੇਗਾ, ਤਾਂ ਹੀ ਉਹ ਸਿਰ ਉੱਚਾ ਕਰੇਗਾ।

Indian Revised Version (Punjabi) — © 2017, 2019 Bridge Connectivity Solutions — CC BY-SA 4.0