ਬਾਈਬਲ · Indian Revised Version (Punjabi)

ਜ਼ਬੂਰ 113

1 ਹਲਲੂਯਾਹ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ!

2 ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ!

3 ਸੂਰਜ ਦੇ ਚੜਨ ਤੋਂ ਉਹ ਦੇ ਲਹਿਣ ਤੱਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ!

4 ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ।

5 ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ? ਜਿਹੜਾ ਉਚਿਆਈ ਤੇ ਵੱਸਦਾ ਹੈ,

6 ਜਿਹੜਾ ਆਪਣੇ ਆਪ ਨੂੰ ਨੀਵਿਆਂ ਕਰਦਾ ਹੈ, ਕਿ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ,

7 ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,

8 ਕਿ ਉਹ ਨੂੰ ਪਤਵੰਤਾਂ ਵਿੱਚ, ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ,

9 ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!।

Indian Revised Version (Punjabi) — © 2017, 2019 Bridge Connectivity Solutions — CC BY-SA 4.0