ਬਾਈਬਲ · Indian Revised Version (Punjabi)

ਜ਼ਬੂਰ 121

1 ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ, ਮੇਰੀ ਸਹਾਇਤਾ ਕਿੱਥੋਂ ਆਵੇਗੀ?

2 ਮੇਰੀ ਸਹਾਇਤਾ ਯਹੋਵਾਹ ਵੱਲੋਂ ਹੈ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।

3 ਉਹ ਤੇਰੇ ਪੈਰ ਨੂੰ ਡੋਲਣ ਨਾ ਦੇਵੇਗਾ, ਤੇਰਾ ਰਾਖ਼ਾ ਨਾ ਉਂਘਲਾਵੇਗਾ,

4 ਵੇਖ, ਇਸਰਾਏਲ ਦਾ ਰਾਖ਼ਾ ਨਾ ਉਂਘਲਾਵੇਗਾ ਨਾ ਸੌਵੇਂਗਾ!

5 ਯਹੋਵਾਹ ਤੇਰਾ ਰਾਖ਼ਾ ਹੈ, ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ।

6 ਨਾ ਦਿਨੇ ਸੂਰਜ ਤੈਨੂੰ ਮਾਰੇਗਾ, ਨਾ ਰਾਤੀਂ ਚੰਦਰਮਾ।

7 ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਖਿਆ ਕਰੇਗਾ, ਉਹ ਤੇਰੀ ਜਾਨ ਦੀ ਰਾਖੀ ਕਰੇਗਾ।

8 ਯਹੋਵਾਹ ਤੇਰੇ ਅੰਦਰ-ਬਾਹਰ ਆਉਣ ਜਾਣ ਵਿੱਚ ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਰੱਖਿਆ ਕਰੇਗਾ!

Indian Revised Version (Punjabi) — © 2017, 2019 Bridge Connectivity Solutions — CC BY-SA 4.0