ਬਾਈਬਲ · Indian Revised Version (Punjabi)

ਜ਼ਬੂਰ 124

1 ਜੇ ਯਹੋਵਾਹ ਸਾਡੀ ਵੱਲ ਨਾ ਹੁੰਦਾ, ਇਸਰਾਏਲ ਇਹ ਆਖੇ,

2 ਜੇ ਯਹੋਵਾਹ ਉਸ ਵੇਲੇ ਸਾਡੇ ਵੱਲ ਨਾ ਹੁੰਦਾ, ਜਦ ਮਨੁੱਖ ਸਾਡੇ ਵਿਰੁੱਧ ਉੱਠੇ,

3 ਤਾਂ ਓਹ ਸਾਨੂੰ ਜਿਉਂਦਿਆਂ ਨੂੰ ਨਿਗਲ ਲੈਂਦੇ, ਜਦੋਂ ਉਨ੍ਹਾਂ ਦਾ ਕ੍ਰੋਧ ਸਾਡੇ ਉੱਤੇ ਭੜਕ ਉੱਠਿਆ,

4 ਤਾਂ ਸਾਨੂੰ ਪਾਣੀ ਰੋੜ੍ਹ ਲੈ ਜਾਂਦੇ, ਅਤੇ ਨਾਲਾ ਸਾਡੀ ਜਾਨ ਦੇ ਉੱਤੋਂ ਦੀ ਵਗ ਜਾਂਦਾ,

5 ਤਾਂ ਠਾਠਾਂ ਮਾਰਦਾ ਪਾਣੀ ਸਾਡੀ ਜਾਨ ਦੇ ਉੱਤੋਂ ਦੀ ਲੰਘ ਜਾਂਦਾ!

6 ਯਹੋਵਾਹ ਮੁਬਾਰਕ ਹੋਵੇ, ਜਿਸ ਨੇ ਸਾਨੂੰ ਉਨ੍ਹਾਂ ਦੇ ਦੰਦਾਂ ਦਾ ਸ਼ਿਕਾਰ ਨਾ ਹੋਣ ਦਿੱਤਾ!

7 ਸਾਡੀ ਜਾਨ ਚਿੜ੍ਹੀ ਵਾਂਗੂੰ ਚਿੜ੍ਹੀਮਾਰ ਦੀ ਫਾਹੀ ਤੋਂ ਛੁਡਾਈ ਗਈ, ਫਾਹੀ ਟੁੱਟੀ, ਸਾਡੀ ਜਾਨ ਛੁੱਟੀ।

8 ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ, ਜਿਹੜਾ ਅਕਾਸ਼ ਅਤੇ ਧਰਤੀ ਦਾ ਕਰਤਾ ਹੈ।

Indian Revised Version (Punjabi) — © 2017, 2019 Bridge Connectivity Solutions — CC BY-SA 4.0