ਬਾਈਬਲ · Indian Revised Version (Punjabi)

ਜ਼ਬੂਰ 126

1 ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ!

2 ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ!

3 ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ!

4 ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ!

5 ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ।

6 ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!

Indian Revised Version (Punjabi) — © 2017, 2019 Bridge Connectivity Solutions — CC BY-SA 4.0