ਬਾਈਬਲ · Indian Revised Version (Punjabi)

ਜ਼ਬੂਰ 127

1 ਜੇਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ।

2 ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ।

3 ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ,

4 ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ, ਤਿਵੇਂ ਜਵਾਨੀ ਦੇ ਪੁੱਤਰ ਹਨ,

5 ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!

Indian Revised Version (Punjabi) — © 2017, 2019 Bridge Connectivity Solutions — CC BY-SA 4.0