ਬਾਈਬਲ · Indian Revised Version (Punjabi)

ਜ਼ਬੂਰ 128

1 ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈਅ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ!

2 ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ।

3 ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ।

4 ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ।

5 ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ, ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ,

6 ਸਗੋਂ ਤੂੰ ਆਪਣੇ ਦੋਹਤ੍ਰੇ-ਪੋਤ੍ਰੇ ਵੇਖੇਂ! ਇਸਰਾਏਲ ਉੱਤੇ ਸਲਾਮਤੀ ਹੋਵੇ।

Indian Revised Version (Punjabi) — © 2017, 2019 Bridge Connectivity Solutions — CC BY-SA 4.0