ਬਾਈਬਲ · Indian Revised Version (Punjabi)

ਜ਼ਬੂਰ 13

1 ਹੇ ਯਹੋਵਾਹ, ਤੂੰ ਕਦੋਂ ਤੱਕ ਮੈਨੂੰ ਭੁਲਾ ਛੱਡੇਂਗਾ? ਕੀ ਸਦਾ ਲਈ? ਤੂੰ ਕਦੋਂ ਤੱਕ ਆਪਣਾ ਮੂੰਹ ਮੈਥੋਂ ਲੁਕਾਵੇਂਗਾ?

2 ਮੈਂ ਕਦੋਂ ਤੱਕ ਆਪਣੇ ਮਨ ਵਿੱਚ ਖਿਚੜੀ ਪਕਾਵਾਂ, ਅਤੇ ਸਾਰਾ ਦਿਨ ਆਪਣੇ ਦਿਲ ਵਿੱਚ ਸੋਗ ਕਰਾਂ? ਮੇਰਾ ਵੈਰੀ ਕਦੋਂ ਤੱਕ ਮੇਰੇ ਸਿਰ ਹੁੰਦਾ ਰਹੇ?

3 ਹੇ ਯਹੋਵਾਹ, ਮੇਰੇ ਪਰਮੇਸ਼ੁਰ, ਧਿਆਨ ਦੇ ਕੇ ਮੈਨੂੰ ਉੱਤਰ ਦੇ, ਮੇਰੀਆਂ ਅੱਖਾਂ ਨੂੰ ਚਾਨਣਾ ਦੇ ਕਿਤੇ ਅਜਿਹਾ ਨਾ ਹੋਵੇ ਮੌਤ ਦੀ ਨੀਂਦ ਮੈਨੂੰ ਆ ਪਵੇ,

4 ਅਜਿਹਾ ਨਾ ਹੋਵੇ ਮੇਰਾ ਵੈਰੀ ਆਖੇ, ਮੈਂ ਉਸ ਨੂੰ ਜਿੱਤ ਲਿਆ ਹੈ, ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ-ਬਾਗ ਹੋਣ।

5 ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ, ਮੇਰਾ ਮਨ ਤੇਰੇ ਬਚਾਓ ਉੱਤੇ ਖੁਸ਼ੀ ਮਨਾਵੇਗਾ।

6 ਮੈਂ ਯਹੋਵਾਹ ਲਈ ਗਾਵਾਂਗਾ, ਉਸ ਨੇ ਮੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ।

Indian Revised Version (Punjabi) — © 2017, 2019 Bridge Connectivity Solutions — CC BY-SA 4.0