ਬਾਈਬਲ · Indian Revised Version (Punjabi)
ਜ਼ਬੂਰ 131
1 ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘਮੰਡ ਨਾਲ ਭਰੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਅਤੇ ਅਚਰਜ਼ ਸਨ, ਮੈਂ ਉਨ੍ਹਾਂ ਵਿੱਚ ਦਖ਼ਲ ਨਹੀਂ ਦਿੰਦਾ।
2 ਨਿਸੰਗ ਮੈਂ ਆਪਣੀ ਜਾਨ ਨੂੰ ਸ਼ਾਂਤ ਅਤੇ ਚੁੱਪ ਕਰਾ ਲਿਆ ਹੈ, ਜਿਵੇਂ ਦੁੱਧ ਛੁਡਾਇਆ ਹੋਇਆ ਬਾਲਕ ਆਪਣੀ ਮਾਂ ਦੇ ਨਾਲ ਹੈ, ਹਾਂ, ਤਿਵੇਂ ਹੀ ਦੁੱਧ ਛੁਡਾਏ ਹੋਏ ਬਾਲਕ ਵਾਂਗੂੰ ਮੇਰੀ ਜਾਨ ਮੇਰੇ ਅੰਦਰ ਹੈ।
3 ਹੇ ਇਸਰਾਏਲ, ਯਹੋਵਾਹ ਉੱਤੇ ਆਸ ਰੱਖ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ!
Indian Revised Version (Punjabi) — © 2017, 2019 Bridge Connectivity Solutions — CC BY-SA 4.0