ਬਾਈਬਲ · Indian Revised Version (Punjabi)

ਜ਼ਬੂਰ 133

1 ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ!

2 ਇਹ ਉਸ ਖਾਲ਼ਸ ਤੇਲ ਦੀ ਤਰ੍ਹਾਂ ਹੈ, ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ, ਅਰਥਾਤ ਹਾਰੂਨ ਦੀ ਦਾੜ੍ਹੀ ਉੱਤੋਂ ਚੋ ਕੇ ਉਸ ਦੀ ਪੁਸ਼ਾਕ ਦੀ ਸਿਰੇ ਤੱਕ ਪਹੁੰਚ ਗਿਆ।

3 ਇਹ ਹਰਮੋਨ ਦੀ ਤ੍ਰੇਲ ਦੀ ਤਰ੍ਹਾਂ ਹੈ, ਜੋ ਸੀਯੋਨ ਦੇ ਪਰਬਤ ਉੱਤੇ ਪੈਂਦੀ ਹੈ, ਤਾਂ ਹੀ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ।

Indian Revised Version (Punjabi) — © 2017, 2019 Bridge Connectivity Solutions — CC BY-SA 4.0