ਬਾਈਬਲ · Indian Revised Version (Punjabi)
ਜ਼ਬੂਰ 134
1 ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਸੇਵਾ ਕਰਦੇ ਰਹਿੰਦੇ ਹੋ,
2 ਪਵਿੱਤਰ ਸਥਾਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ!
3 ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।
Indian Revised Version (Punjabi) — © 2017, 2019 Bridge Connectivity Solutions — CC BY-SA 4.0