ਬਾਈਬਲ · Indian Revised Version (Punjabi)

ਜ਼ਬੂਰ 15

1 ਹੇ ਯਹੋਵਾਹ, ਤੇਰੇ ਡੇਰੇ ਵਿੱਚ ਕੌਣ ਰਹਿ ਸਕੇਗਾ? ਤੇਰੇ ਪਵਿੱਤਰ ਪਰਬਤ ਉੱਤੇ ਕੌਣ ਵੱਸੇਗਾ?

2 ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ, ਅਤੇ ਮਨੋਂ ਸੱਚ ਬੋਲਦਾ ਹੈ,

3 ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ।

4 ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈਅ ਮੰਨਣ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸਹੁੰ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਵੀ ਪਵੇ,

5 ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ।

Indian Revised Version (Punjabi) — © 2017, 2019 Bridge Connectivity Solutions — CC BY-SA 4.0