ਬਾਈਬਲ · Indian Revised Version (Punjabi)

ਜ਼ਬੂਰ 150

1 ਹਲਲੂਯਾਹ! ਉਹ ਦੇ ਪਵਿੱਤਰ ਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ, ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ ਕਰੋ!

2 ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਿਅੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ!

3 ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ,

4 ਤਬਲੇ ਤੇ ਨੱਚਦੇ ਹੋਏ ਉਹ ਦੀ ਉਸਤਤ ਕਰੋ, ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ ਉਹ ਦੀ ਉਸਤਤ ਕਰੋ!

5 ਸਪੱਸ਼ਟ ਸੁਰ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ, ਛਣਕਣ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ!

6 ਸਾਰੇ ਪ੍ਰਾਣੀਓ, ਯਹੋਵਾਹ ਦੀ ਉਸਤਤ ਕਰੋ! ਹਲਲੂਯਾਹ!

Indian Revised Version (Punjabi) — © 2017, 2019 Bridge Connectivity Solutions — CC BY-SA 4.0