ਬਾਈਬਲ · Indian Revised Version (Punjabi)

ਜ਼ਬੂਰ 20

1 ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦਾ ਨਾਮ ਤੈਨੂੰ ਉੱਚਿਆਂ ਕਰੇ।

2 ਉਹ ਪਵਿੱਤਰ ਸਥਾਨ ਤੋਂ ਤੇਰੀ ਸਹਾਇਤਾ ਭੇਜੇ, ਅਤੇ ਸੀਯੋਨ ਤੋਂ ਤੈਨੂੰ ਸੰਭਾਲੇ,

3 ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ। ਸਲਹ।

4 ਉਹ ਤੇਰੇ ਮਨੋਰਥਾਂ ਅਨੁਸਾਰ ਤੈਨੂੰ ਦੇਵੇ, ਅਤੇ ਤੇਰੀ ਸਾਰੀ ਯੋਜਨਾ ਨੂੰ ਪੂਰਾ ਕਰੇ।

5 ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ। ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ।

6 ਹੁਣ ਮੈਂ ਜਾਣਿਆ ਕਿ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸਵਰਗ ਤੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ।

7 ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ।

8 ਓਹ ਝੁਕੇ ਅਤੇ ਡਿੱਗ ਪਏ ਹਨ, ਪਰ ਅਸੀਂ ਉੱਠੇ ਅਤੇ ਸਿੱਧੇ ਖੜ੍ਹੇ ਹੋ ਗਏ ਹਾਂ।

9 ਹੇ ਯਹੋਵਾਹ, ਬਚਾ ਲੈ! ਸਾਡੀ ਪੁਕਾਰ ਦੇ ਵੇਲੇ ਪਾਤਸ਼ਾਹ ਸਾਨੂੰ ਉੱਤਰ ਦੇ!

Indian Revised Version (Punjabi) — © 2017, 2019 Bridge Connectivity Solutions — CC BY-SA 4.0