ਬਾਈਬਲ · Indian Revised Version (Punjabi)

ਜ਼ਬੂਰ 67

1 ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ।

2 ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ।

3 ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!

4 ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ।

5 ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!

6 ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ।

7 ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈਅ ਮੰਨਣਗੀਆਂ!।

Indian Revised Version (Punjabi) — © 2017, 2019 Bridge Connectivity Solutions — CC BY-SA 4.0