ਬਾਈਬਲ · Indian Revised Version (Punjabi)

ਜ਼ਬੂਰ 70

1 ਹੇ ਪਰਮੇਸ਼ੁਰ, ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਦੇ ਲਈ ਛੇਤੀ ਕਰ!

2 ਜਿਹੜੇ ਮੇਰੀ ਜਾਨ ਦੇ ਗਾਹਕ ਹਨ, ਓਹ ਲੱਜਿਆਵਾਨ ਹੋਣ ਅਤੇ ਘਬਰਾ ਜਾਣ, ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਂਹ ਹਟਾਏ ਜਾਣ ਤੇ ਸ਼ਰਮਿੰਦੇ ਹੋਣ!

3 ਜਿਹੜੇ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਪਿਛਾਂਹ ਹਟ ਜਾਣ!

4 ਜਿੰਨੇ ਤੇਰੇ ਖੋਜ਼ੀ ਹਨ ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ ਕਿ ਪਰਮੇਸ਼ੁਰ ਦੀ ਵਡਿਆਈ ਹੋਵੇ!

5 ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਹੇ ਪਰਮੇਸ਼ੁਰ, ਮੇਰੇ ਲਈ ਛੇਤੀ ਕਰ, ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਯਹੋਵਾਹ, ਢਿੱਲ ਨਾ ਲਾ!।

Indian Revised Version (Punjabi) — © 2017, 2019 Bridge Connectivity Solutions — CC BY-SA 4.0